ਸਰਦੀਆਂ ਵਿੱਚ ਮੂਲੀ ਸਭ ਤੋਂ ਪਸੰਦੀਦਾ ਸਬਜ਼ੀਆਂ ਵਿੱਚੋਂ ਇੱਕ ਹੈ। ਲੋਕ ਇਸ ਨੂੰ ਕਈ ਤਰੀਕਿਆਂ ਨਾਲ ਆਪਣੀ ਡਾਈਟ ‘ਚ ਸ਼ਾਮਲ ਕਰਦੇ ਹਨ। ਕੁਝ ਲੋਕ ਇਸ ਦੀ ਵਰਤੋਂ ਸਬਜ਼ੀ ਅਤੇ ਪਰਾਠੇ ਦੇ ਰੂਪ ‘ਚ ਕਰਦੇ ਹਨ ਤਾਂ ਕੁਝ ਲੋਕ ਇਸ ਨੂੰ ਕੱਚਾ ਖਾਣਾ ਪਸੰਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਸਰਦੀਆਂ ‘ਚ ਮੂਲੀ ਖਾਣ ਦੇ ਕੁਝ ਫਾਇਦਿਆਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਇਸ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਲਓਗੇ।ਮੂਲੀ ਦਾ ਸੇਵਨ ਵੀ ਦਿਲ ਨੂੰ ਠੀਕ ਤਰ੍ਹਾਂ ਨਾਲ ਕੰਮ ਕਰਨ ‘ਚ ਮਦਦ ਕਰਦਾ ਹੈ।
ਮੂਲੀ ਐਂਥੋਸਾਇਨਿਨ ਦਾ ਇੱਕ ਚੰਗਾ ਸਰੋਤ ਹੈ, ਜੋ ਕਾਰਡੀਓਵੈਸਕੁਲਰ ਬਿਮਾਰੀਆਂ ਦੇ ਜੋਖਮ ਨੂੰ ਘਟਾਉਂਦੀ ਹੈ। ਇਹ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਫਲੇਵੋਨੋਇਡਸ ਨਾਲ ਭਰਪੂਰ ਹੁੰਦਾ ਹੈ।ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮੂਲੀ ਬਹੁਤ ਫਾਇਦੇਮੰਦ ਹੈ, ਕਿਉਂਕਿ ਇਸ ‘ਚ ਪੋਟਾਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਮੂਲੀ ਦਾ ਸੇਵਨ ਸਰੀਰ ਵਿੱਚ ਖੂਨ ਦੇ ਪ੍ਰਵਾਹ ਨੂੰ ਕੰਟਰੋਲ ਕਰਦਾ ਹੈ।ਸਰਦੀਆਂ ਵਿੱਚ ਲੋਕ ਅਕਸਰ ਕਬਜ਼ ਦੀ ਸਮੱਸਿਆ ਤੋਂ ਪੀੜਤ ਰਹਿੰਦੇ ਹਨ, ਅਜਿਹੀ ਸਥਿਤੀ ਵਿੱਚ ਮੂਲੀ ਇਸ ਸਮੱਸਿਆ ਤੋਂ
ਛੁਟਕਾਰਾ ਪਾਉਣ ਵਿੱਚ ਮਦਦਗਾਰ ਹੋ ਸਕਦੀ ਹੈ। ਅਸਲ ‘ਚ ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਜਿਸ ਨਾਲ ਤੁਹਾਡੀ ਪਾਚਨ ਸ਼ਕਤੀ ਵਧਦੀ ਹੈ ਅਤੇ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ। ਇਸ ਤੋਂ ਇਲਾਵਾ ਇਹ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦਾ ਹੈ।ਸਰਦੀਆਂ ਵਿੱਚ ਜ਼ੁਕਾਮ ਅਤੇ ਖਾਂਸੀ ਆਮ ਹੁੰਦੀ ਹੈ, ਜਿਸ ਕਾਰਨ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਵਿਟਾਮਿਨ ਸੀ ਨਾਲ ਭਰਪੂਰ ਮੂਲੀ ਤੁਹਾਡੀ ਇਮਿਊਨਿਟੀ ਪਾਵਰ ਨੂੰ ਵਧਾਉਂਦੀ ਹੈ। ਜਿਸ ਨਾਲ ਆਮ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।